Skip to main content

ਅਮਰੀਕਾ ਅਤੇ ਈਰਾਨ ਵਿਚਾਲੇ ਟਕਰਾਅ ਮੰਗਲਵਾਰ ਨੂੰ ਉਸ ਸਮੇਂ ਹੋਰ ਡੂੰਘਾ ਹੋ ਗਿਆ ਜਦੋਂ ਅਮਰੀਕੀ ਫੌਜ ਨੇ ਈਰਾਨੀ ਪੋਰਟਸ ਦੀ ਮੁਕੰਮਲ ਨਾਕਾਬੰਦੀ ਸ਼ੁਰੂ ਕਰ ਦਿੱਤੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਈਰਾਨੀ ਜਹਾਜ਼ ਇਸ ਨਾਕਾਬੰਦੀ ਦੇ ਨੇੜੇ ਆਇਆ ਤਾਂ ਉਸ ਨੂੰ ਖ਼ਤਮ ਕਰ ਦਿੱਤਾ ਜਾਵੇਗਾ, ਜਦਕਿ ਈਰਾਨ ਨੇ ਖੇਤਰੀ ਟਿਕਾਣਿਆਂ ‘ਤੇ ਜਵਾਬੀ ਹਮਲੇ ਦੀ ਧਮਕੀ ਦਿੱਤੀ ਹੈ। ਇਨ੍ਹਾਂ ਤਣਾਅਪੂਰਨ ਹਾਲਾਤਾਂ ਦੇ ਬਾਵਜੂਦ, ਟਰੰਪ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਪਾਕਿਸਤਾਨ ਵਿੱਚ ਸ਼ਾਂਤੀ ਗੱਲਬਾਤ ਮੁੜ ਸ਼ੁਰੂ ਹੋ ਸਕਦੀ ਹੈ। ਦੂਜੇ ਪਾਸੇ, ਵਾਸ਼ਿੰਗਟਨ ਵਿੱਚ ਇਜ਼ਰਾਈਲ ਅਤੇ ਲੇਬਨਾਨ ਵਿਚਕਾਰ ਦਹਾਕਿਆਂ ਬਾਅਦ ਪਹਿਲੀ ਵਾਰ ਸਿੱਧੀ ਗੱਲਬਾਤ ਸ਼ੁਰੂ ਹੋਣ ਜਾ ਰਹੀ ਹੈ। ਸੱਤ ਹਫ਼ਤਿਆਂ ਤੋਂ ਜਾਰੀ ਇਸ ਜੰਗ ਵਿੱਚ ਹੁਣ ਤੱਕ 5,000 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਵਿਸ਼ਵ ਪੱਧਰ ‘ਤੇ ਤੇਲ ਦੀ ਸਪਲਾਈ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ।

Leave a Reply