ਗੁਜਰਾਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ‘ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਨ੍ਹਾਂ ਨੂੰ ਪੂਰਾ ਕਰਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ ‘ਆਪ’ ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ‘ਤੇ ਆਏ ‘ਜ਼ੀਰੋ ਬਿਜਲੀ ਬਿੱਲ’ ਪੇਸ਼ ਕੀਤੇ ਸਨ ਅਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਗੁਜਰਾਤ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਵੀ ਦਿੱਤਾ ਸੀ।
ਸੀਐਮ ਮਾਨ ਨੇ ਗੈਂਗਸਟਰ ਕਲਚਰ ‘ਤੇ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ 8 ਮਹੀਨਿਆਂ ‘ਚ ਪੰਜਾਬ ‘ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਹੈ।
ਉਨ੍ਹਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ। ਪਰ ‘ਆਪ’ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਗੈਂਗਸਟਰ-ਕਲਚਰ ਅਤੇ ਬੰਦੂਕ-ਕਲਚਰ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਸਵਾਰਥ ਲਈ ਵਰਤਿਆ। ਪਲ ਹੁਣ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹਥਿਆਰ ਛੱਡ ਚੰਗਾ ਜੀਵਨ ਚੁਣਨ ਲਈ ਪ੍ਰੇਰਿਆ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਿਲੋਦਾ, ਹਿੰਮਤ ਨਗਰ, ਇਦਰ ਅਤੇ ਪ੍ਰਾਂਤੀਜ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਵਾਰ ਗੁਜਰਾਤ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਵੱਲੋਂ ਮਿਲੇ ‘ਜ਼ੀਰੋ ਬਿਜਲੀ ਬਿੱਲ’ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਆਮ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫਤ ਕੀਤੀ ਹੈ। ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦੇ ਰਹੇ ਹਾਂ। ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ। ਅਸੀਂ ਇੱਥੇ ਵੀ ਬਿਜਲੀ ਮੁਫਤ ਕਰਾਂਗੇ। ਅੰਤਰਰਾਸ਼ਟਰੀ ਪੱਧਰ ਦੇ ਸਕੂਲ ਅਤੇ ਹਸਪਤਾਲ ਬਣਾਉਣਗੇ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦੇਵਾਂਗੇ।