Skip to main content

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ ‘ ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦੇ ਅਧਿਕਾਰੀ ਨੇ ਆਪਣੇ ਪੱਧਰ ‘ਤੇ ਸਰਕਾਰੀ ਸਿਹਤ ਅਤੇ ਸਿੱਖਿਆ ਅਦਾਰੇ ਦਾ ਬਿਜਲੀ ਕੁਨੈਕਸ਼ਨ ਕੱਟਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਜੇ ਈ ਪੱਧਰ ਦੇ ਅਧਿਕਾਰੀ ਨੇ ਕਪੂਰਥਲਾ ਜ਼ਿਲ੍ਹੇ ਵਿਚ ਆਪਣੇ ਪੱਧਰ ‘ਤੇ ਨਿੱਜੀ ਕਾਰਨਾਂ ਕਰਕੇ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਜਿਸ ਦੇ ਖਿਲਾਫ ਕਾਰਵਾਈ ਕਰਕੇ ਉਸ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ।

ਜੇਕਰ ਭਵਿੱਖ ਵਿੱਚ ਕਿੱਸੇ ਵੀ ਅਧਿਕਾਰੀ ਨੇ ਅਜਿਹਾ ਕਰਨ ਦੀ ਕੋਈ ਕੋਤਾਹੀ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Close Menu