ਓਟਵਾ :ਕ੍ਰਿਸਟਿਆ ਫਰੀਲੈਂਡ ਨੇ ਐਲਾਨ ਕੀਤਾ ਹੈ ਕਿ ਉਹ ਲਿਬਰਲ ਪਾਰਟੀ ਦੀ ਲੀਡਰ ਅਤੇ ਕੈਨੇਡਾ ਦੀ ਪ੍ਰਧਾਨ ਮੰਤਰੀ ਬਣਨ ਲਈ ਚੋਣ ਲੜ ਰਹੀ ਹੈ। ਉਹਨਾਂ ਨੇ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਲਿਖਿਆ ਹੈ ਕਿ ਉਹ ਕੈਨੇਡਾ ਲਈ ਚੋਣਾਂ ਲੜਨ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ ਉਹ ਆਪਣੀ ਚੋਣ ਮੁਹਿੰਮ ਐਤਵਾਰ ਨੂੰ ਅਧਿਕਾਰਿਤ ਤੌਰ ‘ਤੇ ਸ਼ੁਰੂ ਕਰਨਗੇ। ਸੂਤਰਾਂ ਦਾ ਕਹਿਣਾ ਹੈ ਕਿ ਫਰੀਲੈਂਡ ਉਪਭੋਗਤਾ ਕਾਰਬਨ ਟੈਕਸ ਨੂੰ ਖਤਮ ਕਰਨ ਦੀ ਯੋਜਨਾ ਬਣਾਵੇਗੀ, ਫਰੀਲੈਂਡ ਨੇ 16 ਦਸੰਬਰ ਨੂੰ ਜਸਟਿਨ ਟਰੂਡੋ ਦੀ ਕੈਬਨਿਟ ਛੱਡ ਦਿੱਤੀ ਸੀ ਕਿਉਂਕਿ ਉਹ ਕੁਝ ਨੀਤੀਆਂ ‘ਤੇ ਟਰੂਡੋ ਨਾਲ ਅਸਹਿਮਤ ਸਨ।