ਭਾਰਤ: ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ।ਉਹਨਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ‘ਤੇ ਇਹ ਰਾਹਤ ਦਿੱਤੀ ਗਈ ਹੈ।
ਈ.ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਦਿੱਤਾ ਹੈ।
ਅਦਾਲਤ ਨੇ ਕਿਹਾ ਹੈ ਕਿ ਕੇਜਰੀਵਾਲ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਨੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।ਇਸਤੋਂ ਪਹਿਲਾਂ ਲੋਕ ਸਭਾ ਚੋਣਾਂ ਸਮੇਂ ਉਹ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਹਨਾਂ ਨੂੰ ਜੇਲ੍ਹ ‘ਚ ਮੁੜ ਆਤਮ-ਸਮਰਪਣ ਦਾ ਹੁਕਮ ਦਿੱਤਾ ਗਿਆ।
ਪਰ ਹੁਣ ਉਹਨਾਂ ਨੂੰ ਜ਼ਮਾਨਤ ਮਿਲਣ ਦੇ ਚਲਦੇ ਆਮ ਆਦਮੀ ਪਾਰਟੀ ‘ਚ ਖੁਸ਼ੀ ਦੀ ਲਹਿਰ ਹੈ।