Skip to main content

ਓਟਵਾ: ਕੈਨੇਡਾ ਅਤੇ ਭਾਰਤ ਦਰਮਿਆਨ ਤਣਾਅ ਵਧਣ ਕਾਰਨ ਵੀਜ਼ਾ ਅਰਜ਼ੀਦਾਰਾਂ ਨੂੰ ਦੇਰੀ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਦੇਸ਼ਾਂ ਨੇ ਆਪਣੀ ਡਿਪਲੋਮੈਟਿਕ ਮੌਜੂਦਗੀ ਘਟਾ ਦਿੱਤੀ ਹੈ, ਜਿਸ ਨਾਲ ਇਮੀਗ੍ਰੇਸ਼ਨ ਸਲਾਹਕਾਰ ਕੁਲਦੀਪ ਬਾਂਸਲ ਦੇ ਅਨੁਸਾਰ ਵੀਜ਼ਾ ਪ੍ਰੋਸੈਸਿੰਗ ਸਮੇਂ ਦੁੱਗਣੇ ਹੋਣ ਦੀ ਉਮੀਦ ਹੈ। ਇਹ ਸਥਿਤੀ ਟੂਰਿਸਟ ਵੀਜ਼ਾ, ਵਰਕ ਪਰਮਿਟ, ਸਟੂਡੈਂਟ ਵੀਜ਼ਾ, ਅਤੇ ਸਪਾਊਸ ਅਰਜ਼ੀਆਂ ਨੂੰ ਪ੍ਰਭਾਵਿਤ ਕਰੇਗੀ, ਖਾਸ ਤੌਰ ‘ਤੇ ਉਹਨਾਂ ਲਈ ਜੋ ਵਿਆਹ ਦੀ ਯੋਜਨਾ ਬਣਾ ਰਹੇ ਹਨ।

ਜ਼ਿਕਰਯੋਗ ਹੈ ਕਿ ਓਟਵਾ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਸਰੀ ‘ਚ ਹੋਏ ਕਤਲੇਆਮ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਏ ਜਾਣ ਤੋਂ ਬਾਅਦ ਪਿਛਲੇ ਸਾਲ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਇਹ ਦੇਰੀ ਹੋਈ ਸੀ। IRCC ਪ੍ਰਭਾਵ ਨੂੰ ਘੱਟ ਕਰਨ ਲਈ ਕੰਮ ਕਰ ਰਿਹਾ ਹੈ, ਪਰ ਭਾਰਤ ਦੀਆਂ ਜ਼ਿਆਦਾਤਰ ਅਰਜ਼ੀਆਂ ਦੇਸ਼ ਤੋਂ ਬਾਹਰ ਪ੍ਰੋਸੈੱਸ ਕੀਤੀਆਂ ਜਾਂਦੀਆਂ ਹਨ।

Leave a Reply