ਨਵੀਂ ਦਿੱਲੀ : ਭਾਰਤ ਸਰਕਾਰ ਨੇ ਕੈਨੇਡਾ ਨਾਲ ਵਧਦੇ ਕੂਟਨੀਤਕ ਸੰਘਰਸ਼ ਦੇ ਦਰਮਿਆਨ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰੰਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਭਾਰਤ ਨੇ ਆਪਣੇ ਮੁਲਕ ‘ਚ ਵਾਪਸ ਭੇਜਣ ਲਈ ਕਿਹਾ ਹੈ, ਉਹਨਾਂ ਲਈ ਭਾਰਤ ਨੂੰ ਦੋਸ਼ੀ ਠਹਿਰਾਉਣਾ ਬਿਲਕੁਲ ਗਲਤ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਕੈਨੇਡੀਅਨ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਡਿਪਲੋਮੈਟਾਂ ਨੇ ਸਿੱਖ ਕਾਰਕੁਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਨਾਲ ਕੈਨੇਡਾ ਵਿੱਚ ਕੈਨੇਡੀਅਨ ਨਾਗਰਿਕਾਂ ਖ਼ਿਲਾਫ਼ ਧਮਕੀਆਂ ਅਤੇ ਹਿੰਸਾ ਵਾਪਰੀ। ਜੂਨ 2023 ਵਿੱਚ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਭਾਰਤੀ ਡਿਪਲੋਮੈਟਾਂ ਨੂੰ ਜੋੜਨ ਦੇ ਦੋਸ਼ਾਂ ਨੇ ਇਸ ਵਿਵਾਦ ਨੂੰ ਹੋਰ ਗੰਭੀਰ ਬਣਾ ਦਿੱਤਾ, ਜੋ ਕਿ ਪਿਛਲੇ ਸਾਲ ਤੋਂ ਦੋਵਾਂ ਦੇਸ਼ਾਂ ਦੇ ਸੰਬੰਧਾਂ ਵਿੱਚ ਤਣਾਅ ਪੈਦਾ ਕਰ ਰਿਹਾ ਸੀ।

ਜੈਸਵਾਲ ਨੇ ਕੈਨੇਡਾ ਦੀ ਆਲੋਚਨਾ ਕੀਤੀ ਕਿ ਉਹ ਭਾਰਤ ਵੱਲੋਂ ਭੇਜੇ ਗਏ ਅੱਤਵਾਦ ਦੇ ਦੋਸ਼ੀ ਵਿਅਕਤੀਆਂ ਦੀਆਂ 26 ਨਾਵਾਂ ਨੂੰ ਲੈਕੇ ਕੀਤੀਆਂ ਬੇਨਤੀਆਂ ‘ਤੇ ਕਾਰਵਾਈ ਨਹੀਂ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਨੇ ਸਿੱਖ ਕਾਰਕੁਨਾਂ ‘ਤੇ ਹਮਲਿਆਂ ਬਾਰੇ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ। ਰਾਇਲ ਕੈਨੇਡੀਅਨ ਪੁਲਿਸ ਨੇ ਨਿੱਝਰ ਮਾਮਲੇ ਵਿੱਚ ਕੁਝ ਭਾਰਤੀ ਡਿਪਲੋਮੈਟਾਂ ਦੀ ਸ਼ਨਾਖਤ ਕੀਤੀ ਹੈ, ਹਾਲਾਂਕਿ ਕੈਨੇਡਾ ਵਿੱਚ ਚਾਰ ਭਾਰਤੀ ਨਾਗਰਿਕਾਂ ‘ਤੇ ਉਸ ਦੀ ਹੱਤਿਆ ਦੇ ਦੋਸ਼ ਲਗਾਏ ਗਏ ਹਨ।

Leave a Reply