ਓਟਵਾ:ਕੈਨੇਡਾ (Canada) ਵੱਲੋਂ ਆਪਣੇ 41 ਡਿਪਲੋਮੈਟਸ, 42 ਪਰਿਵਾਰਕ ਮੈਂਬਰ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।
ਭਾਰਤ ਵੱਲੋਂ ਲਗਾਤਾਰ ਡਿਪਲੋਮੈਟ ਇਮਯੂਨਿਟੀ ਨੂੰ ਖ਼ਤਮ ਕੀਤੇ ਜਾਣ ਦਾ ਧਮਕੀ ਦਿੱਤੀ ਜਾ ਰਹੀ ਸੀ,ਜਿਸਤੋਂ ਬਾਅਦ ਕੈਨੇਡਾ ਨੂੰ ਆਪਣੇ ਡਿਪਲੋਮੈਟਸ (Diplomats) ਵਾਪਸ ਸੱਦਣੇ ਪਏ।
ਜਿਸਦੀ ਜਾਣਕਾਰੀ ਬੀਤੇ ਕੱਲ ਵਿਦੇਸ਼ੀ ਮਾਮਲਿਆਂ ਦੀ ਮੰਤਰੀ ਮੇਲਿਨੀ ਜੋਲੀ ਵੱਲੋਂ ਦਿੱਤੀ ਗਈ ਹੈ।
ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਕਿ ਇਸ ਨਾਲ ਵੀਜ਼ਾ ਸੇਵਾਵਾਂ ਹਾਲਾਂਕਿ ਪ੍ਰਭਾਵਤ ਨਹੀਂ ਹੋਣਗੀਆਂ,ਕਿਉਂਕਿ ਉਹ ਤੀਜੀ ਧਿਰ ਦੇ ਠੇਕੇਦਾਰਾਂ ਵੱਲੋਂ ਚਲਾਈਆਂ ਜਾਂਦੀਆਂ ਹਨ।ਉਹਨਾਂ ਕਿਹਾ ਕਿ ਕੈਨੇਡਾ,ਭਾਰਤੀਆਂ ਦਾ ਸਵਾਗਤ ਕਰਨਾ ਹਮੇਸ਼ਾ ਜਾਰੀ ਰੱਖੇਗਾ।
ਭਾਰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਦਮ ਅੰਤਰਰਾਸਟਰੀ ਨਿਯਮਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ,ਜਿਸ ਨੂੰ ਲੈ ਕੇ ਓਟਵਾ ਵੱਲੋਂ ਅਸਿਹਮਤੀ ਪ੍ਰਗਟਾਈ ਗਈ ਹੈ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦੇ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ,ਕਿਉਂਕਿ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਹਰਦੀਪ ਸਿੰਘ ਨਿੱਜਰ ਕਤਲ ਮਾਮਲੇ ‘ਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਗਿਆ ਸੀ।
ਭਾਰਤ ਸਰਕਾਰ ਦੁਆਰਾ ਇਹਨਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਦੇ ਹੋਏ ਸਿਰੇ ਤੋਂ ਨਕਾਰ ਦਿੱਤਾ ਹੈ।