Skip to main content

ਕੈਨੇਡਾ : ਪੀਲ ਰੀਜਨਲ ਪੁਲਿਸ, ਬ੍ਰੈਂਪਟਨ ਦੇ ਇੱਕ ਹਿੰਦੂ ਮੰਦਰ ਵਿੱਚ ਇੱਕ ਪ੍ਰਦਰਸ਼ਨ ਦੌਰਾਨ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਖ਼ਾਲਿਸਤਾਨੀ ਸਮਰਥਕ ਸ਼ਾਮਲ ਸਨ ਅਤੇ ਇਸ ਦੌਰਾਨ ਹਿੰਸਾ ਵਾਪਰੀ, ਜਿਸ ਵਿੱਚ ਲੋਕਾਂ ‘ਤੇ ਝੰਡਿਆਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਤਿੰਨ ਜਣਿਆਂ ਇਸ ਸਬੰਧ ‘ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

ਪੁਲਿਸ ਮੁਖੀ ਅਤੇ ਮੇਅਰ ਪੈਟ੍ਰਿਕ ਬਰਾਊਨ ਨੇ ਹਿੰਸਾ ਦੀ ਨਿੰਦਾ ਕੀਤੀ, ਅਤੇ ਜ਼ੋਰ ਦਿੰਦੇ ਹੋਏ ਕਿ ਹਰ ਕਿਸੇ ਨੂੰ ਸੁਰੱਖਿਅਤ ਤਰੀਕੇ ਨਾਲ ਇਬਾਦਤ ਕਰਨ ਦਾ ਹੱਕ ਹੈ। ਇਹ ਘਟਨਾ ਕੈਨੇਡਾ ਅਤੇ ਭਾਰਤ ਦੇ ਵਿਚਕਾਰ ਤਣਾਅ ਦੇ ਮਾਹੌਲ ਵਿੱਚ ਹੋਈ, ਜਿਥੇ ਵੱਖ-ਵੱਖ ਪਾਰਟੀਆਂ ਦੇ ਨੀਤਾ ਹਿੰਸਾ ਦੀ ਨਿੰਦਾ ਕਰ ਰਹੇ ਹਨ ਅਤੇ ਸ਼ਾਂਤੀ ਦੀ ਅਪੀਲ ਕਰ ਰਹੇ ਹਨ।

ਬ੍ਰੈਂਪਟਨ ਦੇ ਮੰਦਰ ‘ਤੇ ਹੋਏ ਹਮਲੇ ਤੋਂ ਬਾਅਦ ਕੈਨੇਡੀਆਈ ਨੇਤਾਵਾਂ ਦੁਆਰਾ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ, ਜਦਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਮਲੇ ਦੀ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਕੈਨੇਡੀਆਈ ਸਰਕਾਰ ਇਸ ਮਾਮਲੇ ‘ਚ ਨਿਆਂ ਨੂੰ ਯਕੀਨੀ ਬਣਾਏਗੀ।

Leave a Reply