ਐਬਟਸਫੋਰਡ:ਐਬਟਸਫੋਰਡ ਪੁਲੀਸ ਵੱਲੋਂ ਅੱਜ ਸਵੇਰੇ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਲੈਕੇ ਜਾਣਕਾਰੀ ਸਾਂਝੀ ਕੀਤੀ ਹੈ। ਜੋ ਸਵੇਰੇ, 7:42 ਵਜੇ ਹੋਲੀ ਸਟ੍ਰੀਟ ਦੇ 2100 ਬਲਾਕ ਵਿੱਚ ਵਾਪਰੀ। ਖੁਸ਼ਕਿਸਮਤੀ ਨਾਲ, ਕੋਈ ਸੱਟਾਂ ਦੀ ਰਿਪੋਰਟ ਨਹੀਂ ਕੀਤੀ ਗਈ। ਐਬਟਸਫੋਰਡ ਪੁਲਿਸ ਵਿਭਾਗ ਨੇ ਕਿਹਾ ਕਿ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਨਿਸ਼ਾਨਾ ਸਾਧਕੇ ਕੀਤੀ ਗੋਲੀਬਾਰੀ ਸੀ, ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਰਹਿਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੈ ਹੈ। ਹੋਰ ਜਾਣਕਾਰੀ ਉਪਲਬਧ ਹੋਣ ‘ਤੇ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।